Badal family looted crores from people of punjab for personal benefits: Bhagwant Singh Mann

Sukh vilas is build from the blood of common punjabi, Rs 108 crore loss brought to state exchequer

Chandigarh : Slamming the Badal family for looting crores of Rupees from the state for personal benefits, the Punjab Chief Minister Bhagwant Singh Mann on Thursday said that Akali-BJP alliance government had tweaked rules to favour the Akali Dal leader Sukhbir Singh Badal for construction of Sukhvilas Hotel.
The Chief Minister, while interacting with the media persons here, said that the SAD-BJP government had introduced Eco Tourism policy in 2009 with the sole motive to benefit the construction of this resort. He said that it is unfortunate that Poultry farm was converted into a resort and Rs 108 crore rupees was waived off thereby bringing a huge loss to the state exchequer.
Bhagwant Singh Mann said that originally the Metro Eco Green Resort village, Palanpur now called Sukhvilas is real Dukh Vilas for the state as it has been constructed from the blood of Punjabis. The Chief Minister said that PLPA had approved 7.20 Acre on March 2, 2009 and only two companies had got approval.
He said that the Badals purchased 21 acre of land on the name of own two companies which were later transfered to another subsidiary. Bhagwant Singh Mann said that majority of the shares 1,83,225 in this company are owned by Sukhbir Singh Badal adding that Harsimrat Badal and Dabwali Transport Company also own the Shareholdings in this company.
The Chief Minister bemoaned that the then Punjab Government headed by Parkash Singh Badal incentivized this resort by waiving off state GST and VAT 75% each for ten years. He said that in total Rs. 85 crore was waived off in the shape of SGST and VAT adding that electricity Duty worth Rs 11.44 crore has also been waived off 100 percent for 10 years.
Bhagwant Singh Mann said that not only this but luxury tax and Annual Licence Fees worth Rs. 11 crore has also been exempted thereby incurring huge loss to the state exchequer. The Chief Minister said that a sum of Rs 108.73 crore have been waived off in form of taxes adding that this money has been used for personal interest of Badals.
He said that this amount could have been duly utilized by the state government for the welfare of people. Bhagwant Singh Mann said that ironically none of the other companies had got the benefit of this policy introduced in 2009 but Badals used it for their personal gains.
The Chief Minister said that the road leading to Dukh Vilas was specially constructed by GMADA from the taxpayers money. Bhagwant Singh Mann said that forest guidelines have also been modified in favour of this resort, which charges Rs. 4 to 5 lakh as rent of a single room.
The Chief Minister said that the tax of resort has been waived for the period from May 11, 2015 to May 10, 2025. He said that 81,500 shares are in the name of Harsimrat Kaur Badal and 5350 shares are in the name of Dabwali Transport Company, owned by the Badals.
Bhagwant Singh Mann announced that every single penny of the state exchequer will be recovered and suitable action will be taken.The Chief Minister said that a detailed enquiry is going on to check which laws were misused or twisted for construction of this resort.
Bhagwant Singh Mann said that the entire amount of tax payers money will be recovered from these people. He said that we are saving Punjab from this family who is indulging in gimmicks such as Punjab Bachao Yatra. Bhagwant Singh Mann said that these leaders will be exposed before the people as their hands are drenched with the blood of every common Punjabi.

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ : ਭਗਵੰਤ ਸਿੰਘ ਮਾਨ
ਆਮ ਪੰਜਾਬੀਆਂ ਦੇ ਖ਼ੂਨ ਨਾਲ ਹੋਇਆ ਸੁੱਖ ਵਿਲਾਸ ਦਾ ਨਿਰਮਾਣ, ਸੂਬੇ ਦੇ ਖ਼ਜ਼ਾਨੇ ਨੂੰ 108 ਕਰੋੜ ਰੁਪਏ ਦਾ ਰਗੜਾ

ਚੰਡੀਗੜ੍ਹ

ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੇ ਨਿਰਮਾਣ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਨਿਯਮਾਂ ਨੂੰ ਤੋੜਿਆ-ਮਰੋੜਿਆ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 2009 ਵਿੱਚ ਈਕੋ-ਟੂਰਿਜ਼ਮ ਨੀਤੀ ਲਿਆਂਦੀ, ਜਿਸ ਦਾ ਇਕੋ-ਇਕ ਉਦੇਸ਼ ਇਸ ਰਿਜ਼ੌਰਟ ਦੇ ਨਿਰਮਾਣ ਵਿੱਚ ਮਦਦ ਕਰਨਾ ਸੀ।
ਉਨ੍ਹਾਂ ਕਿਹਾ ਕਿ ਇਹ ਕਿੰਨੇ ਅਚੰਭੇ ਵਾਲੀ ਗੱਲ ਹੈ ਕਿ ਇਕ ਪੋਲਟਰੀ ਫਾਰਮ ਨੂੰ ਇਕ ਰਿਜ਼ੌਰਟ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਟੈਕਸਾਂ ਦੇ ਰੂਪ ਵਿੱਚ ਇਸ ਰਿਜ਼ੌਰਟ ਦੇ 108 ਕਰੋੜ ਰੁਪਏ ਮੁਆਫ਼ ਕਰ ਕੇ ਸੂਬੇ ਦੇ ਖ਼ਜ਼ਾਨੇ ਨੂੰ ਰਗੜਾ ਲਾਇਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡ ਪੱਲਣਪੁਰ ਵਿੱਚ ਬਣੇ ਇਸ ਰਿਜ਼ੌਰਟ ਦਾ ਅਸਲ ਨਾਮ ਮੈਟਰੋ ਈਕੋ ਗਰੀਨ ਰਿਜ਼ੌਰਟ ਹੈ, ਜਿਸ ਨੂੰ ਬਾਅਦ ਵਿੱਚ ਸੁੱਖ ਵਿਲਾਸ ਦਾ ਨਾਮ ਦਿੱਤਾ ਗਿਆ। ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਇਹ ਸੁੱਖ ਵਿਲਾਸ ਅਸਲ ਵਿੱਚ ਪੰਜਾਬ ਲਈ ਦੁੱਖ ਵਿਲਾਸ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਾਰਚ 2009 ਵਿੱਚ 7.20 ਏਕੜ ਜ਼ਮੀਨ ਨੂੰ ਪੀ.ਐਲ.ਪੀ.ਏ. ਐਕਟ ਤੋਂ ਛੋਟ ਦਿੱਤੀ ਗਈ ਅਤੇ ਇਸ ਤਹਿਤ ਸਿਰਫ਼ ਦੋ ਕੰਪਨੀਆਂ ਨੂੰ ਮਨਜ਼ੂਰੀ ਮਿਲੀ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਆਪਣੀਆਂ ਦੋ ਕੰਪਨੀਆਂ ਦੇ ਨਾਮ ਉਤੇ 21 ਏਕੜ ਜ਼ਮੀਨ ਖ਼ਰੀਦੀ, ਜਿਹੜੀ ਬਾਅਦ ਵਿੱਚ ਆਪਣੀ ਹੀ ਇਕ ਹੋਰ ਕੰਪਨੀ ਨੂੰ ਤਬਦੀਲ ਕਰ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੰਪਨੀ ਦੇ ਜ਼ਿਆਦਾਤਰ ਸ਼ੇਅਰਾਂ 1,83,225 ਦਾ ਮਾਲਕ ਸੁਖਬੀਰ ਸਿੰਘ ਬਾਦਲ ਹੈ, ਜਦੋਂ ਕਿ ਹਰਸਿਮਰਤ ਬਾਦਲ ਤੇ ਡੱਬਵਾਲੀ ਟਰਾਂਸਪੋਰਟ ਕੰਪਨੀ ਦੇ ਨਾਮ ਉਤੇ ਵੀ ਇਸ ਕੰਪਨੀ ਵਿੱਚ ਕਾਫ਼ੀ ਸ਼ੇਅਰ ਹਨ।
ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਰਿਜ਼ੌਰਟ ਦਾ 10 ਸਾਲਾਂ ਲਈ ਐਸ.ਜੀ.ਐਸ.ਟੀ. ਤੇ ਵੈਟ ਦਾ 75-75 ਫੀਸਦੀ ਹਿੱਸਾ ਮੁਆਫ਼ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਹਿਤ ਐਸ.ਜੀ.ਐਸ.ਟੀ. ਤੇ ਵੈਟ ਦੇ ਕੁੱਲ 85 ਕਰੋੜ ਰੁਪਏ ਮੁਆਫ਼ ਕੀਤੇ ਗਏ। ਇਸ ਤੋਂ ਇਲਾਵਾ 10 ਸਾਲਾਂ ਲਈ 100 ਫੀਸਦੀ ਇਲੈਕਟ੍ਰੀਸਿਟੀ ਡਿਊਟੀ ਵੀ ਮੁਆਫ਼ ਕੀਤੀ ਗਈ, ਜੋ 11.44 ਕਰੋੜ ਰੁਪਏ ਬਣਦੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਨਹੀਂ ਇਸ ਰਿਜ਼ੌਰਟ ਦਾ 11 ਕਰੋੜ ਰੁਪਏ ਦਾ ਲਗਜ਼ਰੀ ਟੈਕਸ ਤੇ ਲਾਇਸੈਂਸ ਫੀਸ ਵੀ ਮੁਆਫ਼ ਕੀਤਾ ਗਿਆ, ਜਿਸ ਨਾਲ ਸੂਬੇ ਦੇ ਖ਼ਜ਼ਾਨੇ ਨੂੰ ਵੱਡਾ ਰਗੜਾ ਲੱਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਰਿਜ਼ੌਰਟ ਲਈ ਟੈਕਸਾਂ ਦੇ ਰੂਪ ਵਿੱਚ 108.73 ਕਰੋੜ ਰੁਪਏ ਮੁਆਫ਼ ਕੀਤੇ ਗਏ ਅਤੇ ਇਹ ਸਾਰਾ ਪੈਸਾ ਬਾਦਲਾਂ ਦੇ ਨਿੱਜੀ ਹਿੱਤਾਂ ਲਈ ਵਰਤਿਆ ਗਿਆ। ਉਨ੍ਹਾਂ ਕਿਹਾ ਕਿ ਇਸ ਪੈਸੇ ਦੀ ਵਰਤੋਂ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੀ ਜਾ ਸਕਦੀ ਸੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੀ ਮੰਦਭਾਗੀਂ ਗੱਲ ਹੈ ਕਿ 2009 ਵਿੱਚ ਲਿਆਂਦੀ ਇਸ ਨੀਤੀ ਦਾ ਲਾਭ ਕਿਸੇ ਹੋਰ ਕੰਪਨੀ ਨੂੰ ਨਹੀਂ ਦਿੱਤਾ ਗਿਆ, ਸਗੋਂ ਇਸ ਦੀ ਵਰਤੋਂ ਬਾਦਲਾਂ ਨੇ ਸਿਰਫ਼ ਆਪਣੀ ਨਿੱਜੀ ਮੁਫ਼ਾਦ ਲਈ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੁੱਖ ਵਿਲਾਸ ਨੂੰ ਜਾਂਦੀ ਸੜਕ ਦਾ ਨਿਰਮਾਣ ਵੀ ਗਮਾਡਾ ਵੱਲੋਂ ਕਰਦਾਤਾਵਾਂ ਦੇ ਪੈਸੇ ਨਾਲ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰਿਜ਼ੌਰਟ ਲਈ ਜੰਗਲਾਤ ਦੇ ਦਿਸ਼ਾ-ਨਿਰਦੇਸ਼ਾਂ ਦਾ ਉਲੰਘਣ ਕੀਤਾ ਗਿਆ, ਜਦੋਂ ਕਿ ਇਹ ਰਿਜ਼ੌਰਟ ਆਪਣੇ ਇਕ ਕਮਰੇ ਦਾ ਚਾਰ ਤੋਂ ਪੰਜ ਲੱਖ ਰੁਪਿਆ ਕਿਰਾਇਆ ਵਸੂਲਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਰਿਜ਼ੌਰਟ ਦਾ 11 ਮਈ 2015 ਤੋਂ 10 ਮਈ 2025 ਤੱਕ ਦੇ ਸਮੇਂ ਦਾ ਟੈਕਸ ਮੁਆਫ਼ ਕੀਤਾ ਗਿਆ। ਉਨ੍ਹਾਂ ਹੋਰ ਦੱਸਿਆ ਕਿ ਇਸ ਰਿਜ਼ੌਰਟ ਦੀ ਮਾਲਕ ਕੰਪਨੀ ਵਿੱਚ ਹਰਸਿਮਰਤ ਕੌਰ ਬਾਦਲ ਦੇ ਨਾਮ ਉਤੇ 81,500 ਸ਼ੇਅਰ ਤੇ ਬਾਦਲਾਂ ਦੀ ਹੀ ਮਾਲਕੀ ਵਾਲੀ ਡੱਬਵਾਲੀ ਟਰਾਂਸਪੋਰਟ ਕੰਪਨੀ ਦੇ ਨਾਮ ਉਤੇ 5350 ਸ਼ੇਅਰ ਹਨ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬੇ ਦੇ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਸੂਲੀ ਕੀਤੀ ਜਾਵੇਗੀ ਅਤੇ ਇਸ ਸਬੰਧੀ ਢੁਕਵੀਂ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਵਿਸਤਾਰ ਨਾਲ ਜਾਂਚ ਚੱਲ ਰਹੀ ਹੈ ਕਿ ਇਸ ਰਿਜ਼ੌਰਟ ਦੇ ਨਿਰਮਾਣ ਲਈ ਕਿਹੜੇ ਕਾਨੂੰਨਾਂ ਦੀ ਵਰਤੋਂ ਜਾਂ ਕਿਹੜੇ ਕਾਨੂੰਨਾਂ ਨੂੰ ਤੋੜਿਆ-ਮਰੋੜਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰਦਾਤਾਵਾਂ ਦੇ ਇਕ-ਇਕ ਪੈਸੇ ਦੀ ਰਿਕਵਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਅਜਿਹੇ ਪਰਿਵਾਰ ਤੋਂ ਬਚਾਅ ਰਹੇ ਹਨ, ਜਿਹੜਾ ਪੰਜਾਬ ਬਚਾਓ ਯਾਤਰਾ ਵਰਗੇ ਢਕਵੰਜ ਰਚ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਆਗੂਆਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਇਨ੍ਹਾਂ ਦੇ ਹੱਥ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ।

बादल परिवार ने अपने निजी लाभों के लिए पंजाब के लोगों के करोड़ों रुपए लूटे : भगवंत सिंह मान
आम पंजाबियों के ख़ून से हुआ सुख विलास का निर्माण, राज्य के खजाने को 108 करोड़ रुपए का नुकसान

चंडीगढ़

अपने निजी लाभों के लिए राज्य के करोड़ों रुपए लूटने वाले बादल परिवार की आलोचना करते हुये पंजाब के मुख्यमंत्री भगवंत सिंह मान ने कहा कि अकाली-भाजपा गठजोड़ सरकार ने सुख विलास होटल के निर्माण के लिए अकाली नेता सुखबीर सिंह बादल के पक्ष में नियमों को तोड़ा-मरोड़ा। यहाँ पत्रकारों के साथ बातचीत करते हुये मुख्यमंत्री ने कहा कि अकाली-भाजपा सरकार 2009 में इको- टूरिज़्म नीति लेकर लाई, जिसका एकमात्र उद्देश्य इस रिजोर्ट के निर्माण में मदद करना था।
उन्होंने कहा कि यह कितनी आश्चर्यजनक बात है कि एक पोल्ट्री फार्म को एक रिजोर्ट में तबदील कर दिया गया और टैक्सों के रूप में इस रिज़ोर्ट के 108 करोड़ रुपए माफ करके राज्य के ख़जाने को नुकसान पहुंचाया। भगवंत सिंह मान ने कहा कि गाँव पल्लनपुर में बने इस रिज़ोर्ट का असली नाम मेट्रो इको ग्रीन रिजोर्ट है, जिसको बाद में सुख विलास का नाम दिया गया। पंजाबियों के ख़ून से बना यह सुख विलास वास्तव में पंजाब के लिए दुख विलास है।
मुख्यमंत्री ने कहा कि मार्च 2009 में 7.20 एकड़ ज़मीन को पी. एल. पी. ए. एक्ट से छूट दी गई और इसके अंतर्गत सिर्फ़ दो कंपनियों को मंज़ूरी मिली। उन्होंने कहा कि बादलों ने अपनी दो कंपनियों के नाम पर 21 एकड़ ज़मीन ख़रीदी, जो बाद में अपनी ही एक अन्य कंपनी को तबदील कर दी। भगवंत सिंह मान ने कहा कि इस कंपनी के ज़्यादातर शेयरों 1 83, 225 का मालिक सुखबीर सिंह बादल है, जबकि हरसिमरत बादल और डब्बवाली ट्रांसपोर्ट कंपनी के नाम पर भी इस कंपनी में काफ़ी शेयर हैं।
मुख्यमंत्री ने अफ़सोस ज़ाहिर किया कि उस समय के मुख्यमंत्री प्रकाश सिंह बादल के नेतृत्व वाली पंजाब सरकार ने इस रिजोर्ट का 10 सालों के लिए एस. जी. एस. टी. और वेट का 75-75 प्रतिशत हिस्सा माफ कर दिया। उन्होंने कहा कि इसके अंतर्गत एस. जी. एस. टी. और वेट के कुल 85 करोड़ रुपए माफ किये गए। इसके इलावा 10 सालों के लिए 100 प्रतिशत इलैक्टरिसिटी ड्यूटी भी माफ की गई, जो 11.44 करोड़ रुपए बनती है।
भगवंत सिंह मान ने कहा कि यही नहीं इस रिजोर्ट का 11 करोड़ रुपए का लग्जरी टैक्स और लायसेंस फीस भी माफ की गयी, जिससे राज्य के ख़जाने को बड़ा नुकसान पहुंचा। मुख्यमंत्री ने कहा कि इस रिज़ोर्ट के लिए टैक्सों के रूप में 108.73 करोड़ रुपए माफ किये गए और यह सारा पैसा बादलों के निजी हितों के लिए इस्तेमाल किया गया। उन्होंने कहा कि इस पैसे का प्रयोग राज्य सरकार द्वारा लोगों की भलाई के लिए किया जा सकता था।
भगवंत सिंह मान ने कहा कि यह भी दुर्भाग्यपूर्ण बात है कि 2009 में लाई इस नीति का लाभ किसी अन्य कंपनी को नहीं दिया गया, बल्कि इसका प्रयोग बादलों ने सिर्फ़ अपनी निजी लाभ के लिए किया। मुख्यमंत्री ने कहा कि सुख विलास को जाती सड़क का निर्माण भी गमाडा द्वारा करदाताओं के पैसे के साथ किया गया। भगवंत सिंह मान ने कहा कि इस रिज़ोर्ट के लिए वन के दिशा-निर्देशों का उल्लंघन किया गया, जबकि यह रिजोर्ट अपने एक कमरे का चार से पाँच लाख रुपये किराया वसूलता है।
मुख्यमंत्री ने कहा कि इस रिजोर्ट का 11 मई, 2015 से 10 मई, 2025 तक के समय का टैक्स माफ किया गया। उन्होंने आगे बताया कि इस रिजोर्ट की मालिक कंपनी में हरसिमरत कौर बादल के नाम पर 81, 500 शेयर और बादलों की ही मालिकी वाली डब्बवाली ट्रांसपोर्ट कंपनी के नाम पर 5350 शेयर हैं। भगवंत सिंह मान ने ऐलान किया कि राज्य के खजाने के एक-एक पैसे की वसूली की जायेगी और इस सम्बन्धी उचित कार्यवाही की जायेगी।
मुख्यमंत्री ने कहा कि इसकी विस्तृत जांच चल रही है कि इस रिजोर्ट के निर्माण के लिए कौन से कानूनों का प्रयोग या कौन से कानूनों को तोड़ा-मरोड़ा गया। भगवंत सिंह मान ने कहा कि करदाताओं के एक- एक पैसे की रिकवरी की जायेगी। उन्होंने कहा कि हम पंजाब को ऐसे परिवार से बचाव रहे हैं, जो पंजाब बचाओ यात्रा जैसे ढकोसला रच रहा है। भगवंत सिंह मान ने कहा कि ऐसे नेताओं को लोगों की कचहरी में नंगा किया जायेगा और लोगों को बताया जायेगा कि इनके हाथ पंजाबियों के ख़ून से रंगे हुए हैं।

 

Comments are closed.

seo ajansı - mersin escort -

boşanma avukatı

- Antalya iş ilanı - berlin werbung