Vigilance Bureau Arrests SDE In PSIEC Plot Allotment Scam Case

Mohali : The Punjab Vigilance Bureau has arrested Savtej Singh, Sub Divisional Engineer (SDE), of Punjab Small Industries and Export Corporation (PSIEC), an accused wanted in connection with committing irregularities in allotment of industrial plots. Disclosing this here today an official spokesperson of the state VB said in this regard the Bureau had already registered a case under FIR No. 04, dated 08.03.2024 under sections 409, 420, 465, 467, 468, 471, 120-B of IPC and 13(1)A read with 13(2) at VB flying squad-1 police station, Punjab at Mohali.
He further added that the above mentioned accused had created a fake firm named M/s Gurtej Industries in the name of one Gurtej Singh, using fake documents. Thereafter, he allotted plot No. A-394, Industrial Focal Point, Amritsar in the name of said firm by transferring money from his son Manroop Singh and other relatives’ accounts to the PSIEC.
The spokesperson informed that the said accused SDE Savtej Singh has surrendered in the Mohali court today. Subsequently, he has been arrested and has been remanded in three day police remand to the VB, he said.

विजिलेंस ब्यूरो ने पी.एस.आई.ई.सी. प्लॉट आवंटन घोटाले में शामिल उप-मंडल इंजीनियर को किया गिरफ्तार

मोहाली

पंजाब विजिलेंस ब्यूरो ने औद्योगिक प्लॉटों की आवंटन में अनियमितताओं के मामले में वांछित आरोपी और पंजाब लघु उद्योग और निर्यात निगम (पी.एस.आई.ई.सी.) के उप-मंडल इंजीनियर (एस.डी.ई.) स्वतेज सिंह को गिरफ्तार किया है। यह जानकारी देते हुए आज यहां राज्य विजिलेंस ब्यूरो के प्रवक्ता ने बताया कि इस संबंध में ब्यूरो ने पहले ही एफआईआर नंबर 04, तारीख 08.03.2024 को आई.पी.सी. की धारा 409, 420, 465, 467, 468, 471, 120-बी तथा 13(1)ए सहित 13(2) के तहत फ्लाइंग स्क्वाड-1 पुलिस स्टेशन, पंजाब मोहाली में मामला दर्ज किया था।
प्रवक्ता ने आगे बताया कि उक्त दोषी ने जाली दस्तावेजों का उपयोग करके गुरतेज सिंह के नाम पर मैसर्स गुरतेज इंडस्ट्रीज नाम की फर्जी फर्म बनाई हुई थी। इसके बाद उसने अपने पुत्र मनरूप सिंह और अन्य रिश्तेदारों के खातों में पैसे पी.एस.आई.ई.सी. को ट्रांसफर करके उक्त फर्म के नाम पर प्लॉट नंबर-ए-394, औद्योगिक फोकल पॉइंट, अमृतसर में आवंटित कर दिया था।
प्रवक्ता ने बताया कि उक्त दोषी एस.डी.ई. स्वतेज सिंह ने आज मोहाली अदालत में आत्मसमर्पण किया, इसके बाद उसे गिरफ्तार कर लिया गया है और उसे विजिलेंस के पास तीन दिन के पुलिस रिमांड पर भेज दिया गया है।

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਮੋਹਾਲੀ

ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ 13(1)ਏ ਸਮੇਤ 13(2) ਤਹਿਤ ਫਲਾਇੰਗ ਸਕੁਐਡ-1 ਪੁਲਿਸ ਥਾਣਾ, ਪੰਜਾਬ ਮੋਹਾਲੀ ਵਿਖੇ, ਮੁਕੱਦਮਾ ਦਰਜ ਕੀਤਾ ਹੋਇਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ.ਐੱਸ.ਆਈ.ਈ.ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ।
ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ , ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

 

Comments are closed.