District Records Wheat Arrival of Over 10,000 MT

The problem of Labour and Cartage resolved in Kurali and Lalru Mandi

Sahibzada Ajit Singh Nagar : District Sahibzada Ajit Singh Nagar Mandis have witnessed an arrival of 10588 MT wheat by the previous day, out of which 10403 MT of grain has been procured, said Deputy Commissioner, Mrs Aashika Jain, today, here. She said that the district administration is committed to ensure hassle-free procurement and so far there is no issue remaining related to procurement arrangements.
The contracts of labour and cartage of Kurali and Lalru Mandis have also been matured, today, she further added. The Deputy Commissioner said that the lifting is being done regularly. So far, 2519 MT of wheat has been lifted which contributes to 124 per cent as per mandatory condition of 72 hours. Similarly, payment of Rs 15.37 crore against the procured grain as per the condition of 48 hours has been made which contributes to 140.9 per cent.
The procurement agencies have been directed to accelerate lifting to avoid any glut in the Mandis. She said that all the district managers of Procurement Agencies have been asked to be in touch with their field staff and there should be no grievance to the farmers in the ongoing procurement season.

ਜ਼ਿਲ੍ਹੇ ਵਿੱਚ 10,000 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦਰਜ
ਕੁਰਾਲੀ ਅਤੇ ਲਾਲੜੂ ਮੰਡੀ ਵਿੱਚ ਲੇਬਰ ਅਤੇ ਕਾਰਟੇਜ ਦੀ ਸਮੱਸਿਆ ਹੱਲ ਹੋਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 10588 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 10403 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਹੁਣ ਤੱਕ ਖਰੀਦ ਪ੍ਰਬੰਧਾਂ ਨਾਲ ਸਬੰਧਤ ਕੋਈ ਸਮੱਸਿਆ ਨਹੀਂ ਹੈ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਕੁਰਾਲੀ ਅਤੇ ਲਾਲੜੂ ਮੰਡੀਆਂ ਦੇ ਲੇਬਰ ਅਤੇ ਕਾਰਟੇਜ ਦੇ ਠੇਕੇ ਵੀ ਸਿਰੇ ਚੜ੍ਹ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਲਗਾਤਾਰ ਕੀਤੀ ਜਾ ਰਹੀ ਹੈ। ਹੁਣ ਤੱਕ 2519 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ 72 ਘੰਟਿਆਂ ਦੀ ਲਾਜ਼ਮੀ ਸ਼ਰਤ ਅਨੁਸਾਰ 124 ਫੀਸਦੀ ਬਣਦੀ ਹੈ। ਇਸੇ ਤਰ੍ਹਾਂ ਖਰੀਦ ਕੀਤੇ ਅਨਾਜ ਦੀ 48 ਘੰਟਿਆਂ ਦੀ ਸ਼ਰਤ ਅਨੁਸਾਰ 15.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ 140.9 ਫੀਸਦੀ ਬਣਦੀ ਹੈ।
ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਸਮੂਹ ਜ਼ਿਲ੍ਹਾ ਮੈਨੇਜਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਫੀਲਡ ਸਟਾਫ ਦੇ ਸੰਪਰਕ ਵਿੱਚ ਰਹਿਣ ਅਤੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਨਾ ਆਵੇ।

 

 

Aashika JainDC MohaliDeputy Commissioner MohaliMohaliS.A.S Nagar MohaliS.A.S.NagarSahibzada Ajit Singh Nagar