DC Sakshi Sawhney calls on young minds to become environmental superheroes for a sustainable future

Sawhney interacts with students on environment challenges during YCCA program by Clean Air Punjab

Ludhiana : Deputy Commissioner Sakshi Sawhney called on young minds on Monday, urging them to protect Mother Earth by planting saplings, saving water, avoiding plastic, and safeguarding the environment from pollution for sustainable future. Speaking at the Youth Champion for Clean Air program organized by Clean Air Punjab at PAU’s Government Senior Secondary Smart School, Sawhney highlighted that the youth can influence adult attitudes towards the environment and play a key role in preserving the earth.
She emphasized that environmental conservation requires collective efforts from everyone, not just the government or administration. She also pointed out that young people can have a direct impact on changing the behaviour and attitudes of others, as well as influencing their family and community members to be more responsible for protecting the environment.
She urged young minds to be aware of the positive impact they can make through everyday actions and stressed the importance of ensuring proper upkeep of planted saplings. Additionally, Sawhney mentioned that the district administration is also planting around 15 lakh saplings during the Wake-up Ludhiana Mission this monsoon in Ludhiana. She also commended the students’ participation in the session and their awareness of environmental issues.

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ ਬਣਨ ਦਾ ਸੱਦਾ
ਸਾਹਨੀ ਨੇ ਕਲੀਨ ਏਅਰ ਪੰਜਾਬ ਦੁਆਰਾ ਆਯੋਜਿਤ ਵਾਈ.ਸੀ.ਸੀ.ਏ. ਪ੍ਰੋਗਰਾਮ ਦੌਰਾਨ ਵਾਤਾਵਰਣ ਦੀਆਂ ਚੁਣੌਤੀਆਂ ਬਾਰੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਲੁਧਿਆਣਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਸੁਨਹਿਰੇ ਭਵਿੱਖ ਲਈ ਬੂਟੇ ਲਗਾ ਕੇ, ਪਾਣੀ ਦੀ ਬੱਚਤ, ਪਲਾਸਟਿਕ ਤੋਂ ਬਚਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਧਰਤੀ ਮਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਕਲੀਨ ਏਅਰ ਪੰਜਾਬ ਵੱਲੋਂ ਕਰਵਾਏ ਗਏ ‘ਯੂਥ ਚੈਂਪੀਅਨ ਫਾਰ ਕਲੀਨ ਏਅਰ’ ਪ੍ਰੋਗਰਾਮ ਦੋਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਨੌਜਵਾਨ ਵਾਤਾਵਰਣ ਪ੍ਰਤੀ ਵੱਡਿਆਂ ਦੇ ਰਵੱਈਏ ਨੂੰ ਪ੍ਰਭਾਵਿਤ ਕਰ ਸਕਦੇ ਹਨ ਅਤੇ ਧਰਤੀ ਨੂੰ ਬਚਾਉਣ ਵਿੱਚ ਮੁੱਖ ਭੂਮਿਕਾ ਨਿਭਾ ਸਕਦੇ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਸਰਕਾਰ ਜਾਂ ਪ੍ਰਸ਼ਾਸਨ ਦੇ ਨਾਲ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨਾਂ ਦਾ ਦੂਜਿਆਂ ਦੇ ਵਿਵਹਾਰ ਅਤੇ ਰਵੱਈਏ ਨੂੰ ਬਦਲਣ ਦੇ ਨਾਲ-ਨਾਲ ਆਪਣੇ ਪਰਿਵਾਰ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵਧੇਰੇ ਜ਼ਿੰਮੇਵਾਰ ਬਣਨ ਲਈ ਪ੍ਰਭਾਵਿਤ ਕਰਨ ‘ਤੇ ਸਿੱਧਾ ਅਸਰ ਪੈ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਾਨਾ ਦੀਆਂ ਕਾਰਵਾਈਆਂ ਦੁਆਰਾ ਕੀਤੇ ਸਕਾਰਾਤਮਕ ਪ੍ਰਭਾਵ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਅਤੇ ਲਗਾਏ ਗਏ ਬੂਟਿਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੌਨਸੂਨ ਦੌਰਾਨ ਲੁਧਿਆਣਾ ਵਿੱਚ 15 ਲੱਖ ਦੇ ਕਰੀਬ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਸੈਸ਼ਨ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਪ੍ਰਤੀ ਜਾਗਰੂਕਤਾ ਦੀ ਵੀ ਸ਼ਲਾਘਾ ਕੀਤੀ।

 

 

Comments are closed.