National Lok Adalat reunites 09 couples at SAS Nagar

About 14021 cases disposed of during National Lok Adalat

Sahibzada Ajit Singh Nagar : As per schedule of National Legal Services Authority, New Delhi and under the guidance of Mr Justice Gurmeet Singh Sandhawalia, Judge, Punjab and Haryana High Court and Executive Chairman, Punjab State Legal Services Authority and Mr Justice Anupinder Singh Grewal, Judge, Punjab and Haryana High Court and Administrative Judge, Sessions Division, SAS Nagar, National Lok Adalat was organized at SAS Nagat under the leadership of Harpal Singh, District & Sessions Judge-cum-Chairman, District Legal Services Authority, SAS Nagar.
In this Lok Adalat, a total of 17043 pre-litigative and pending Criminal Compoundable Offences, NI Act cases under Section-138, Bank Recovery Cases, MACT Cases, Matrimonial Disputes, Labour disputes, Land Acquisition cases, Electricity and Water Bills (Excluding non-compoundable theft cases), Service matters relating to pay and allowances and Retiral benefits, Revenue Cases and other Civil Cases (Rent, Easmentary Rights, injunction Suits, specific performance suits) were taken up.
In this National Lok Adalat, 13 benches were constituted at District Headquarter which were being presided over by Sh. Krishan Kumar Singla, Additional District & Sessions Judge; Sh. Barjinder Pal Singh, Principal Judge, Family Court; Sh. Anish Goyal, Chief Judicial Magistrate; Sh. Mukesh Kumar Singla, Judicial Magistrate 1st Class; Sh. Devnoor Singh, Civil Judge (Junior Division); Ms. Vishavjyoti, Civil Judge (Jr.Divn.); Ms. Vaishnavi Sikka, Civil Judge (Jr. Divn.); Ms. Neha Jindal, Civil Judge (Junior Division); Sh. K.S. Sullar, Presiding Officer, Industrial Tribunal; Ms. Gurmeet Kaur, Chairman, Permanent Lok Adalat (PUS); Sh. S.K. Aggarwal, President, District Consumer Commission; Sh. Arjun Grewal, Tehsildar, SAS Nagar and Sh. Darshan Singh, Naib Tehsildar, Banur.
Besides this, 4 benches at Sub-Division, Kharar of Sh. Karun Garg, Civil Judge (Jr. Divn.); Ms. Manzra Dutta, Civil Judge (Jr. Divn.); Sh. Manish Kumar, Tehsildar and Mrs. Jasbir Kaur, Naib Tehsildar, Majri and 4 benches at Sub-Division, Derabassi of Ms. Pavleen Singh, Additional Civil Judge (Sr. Divn.); Ms. Manjot Kaur, Civil Judge (Jr. Divn.); Sh. Kuldeep Singh, Tehsildar, Zirakpur and Sh. Harinderjit Singh, Naib Tehsildar had been constituted for National Lok Adalat.
For the successful organization of this National Lok Adalat, Sh. Harpal Singh, District & Sessions Judge had called various meetings of judicial officers, Presidents and Secretaries of the Bar Associations SAS Nagar, Derabassi and Kharar, officials of other Departments i.e. Banks, Electricity Department, Labour Department, Insurance Companies etc. to sensitize them about the National Lok Adalat. They were also motivated and instructed to identify maximum number of cases which could be taken up in the National Lok Adalat and to make maximum efforts for disposal of the same in the Pre-Lok Adalats and National Lok Adalat.
Ms. Surabhi Prashar, Secretary, District Legal Services Authority, SAS Nagar informed that in this National Lok Adalat, 17043 cases were taken up out of which 14021 cases were disposed of by virtue of compromise and awards of an amount of Rs.41,72,45,289/- were passed by the different Lok Adalat benches. She also informed that nine couples who were living separately and litigating against each other were reunited in the National Lok Adalat with the efforts of the Presiding Officers and their Members.
The counseling sessions for their settlement were organized in the pre-Lok Adalats and after such counseling, they finally agreed to live together by resolving their all disputes and differences. They were felicitated with one sapling each and were motivated to grow the plant and maintain good relationship.

ਕੌਮੀ ਲੋਕ ਅਦਾਲਤ ਦੌਰਾਨ 14021 ਕੇਸਾਂ ਦਾ ਨਿਪਟਾਰਾ
ਨੌਂ ਜੋੜਿਆ ਨੂੰ ਆਪਸੀ ਮਤਭੇਦ ਖਤਮ ਕਰਵਾ ਕੇ ਫਿਰ ਤੋਂ ਮਿਲਾਇਆ ਗਿਆ*

ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਸਟਿਸ ਸ੍ਰੀ ਅਨੂਪਇੰਦਰ ਸਿੰਘ ਗਰੇਵਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ ਦੀ ਅਗਵਾਈ ਵਿਚ ਅੱਜ ਮਿਤੀ 09 ਮਾਰਚ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ। ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 13 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟਸ ਸ੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟਸ ਸ੍ਰੀ ਮੁਕੇਸ਼ ਕੁਮਾਰ ਸਿੰਗਲਾ, ਜੁਡੀਸ਼ੀਅਲ ਮੈਜਿਸਟ੍ਰੇਟ, ਫਸਟ ਕਲਾਸ ਸ੍ਰੀ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਵਿਸ਼ਵਜਯੋਤੀ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀ ਕਰਮਜੀਤ ਸਿੰਘ ਸੁੱਲਰ, ਪ੍ਰਜ਼ਾਈਡਿੰਗ ਅਫਸਰ, ਇੰਡਸਟ੍ਰੀਅਲ ਟ੍ਰਿਬਊਨਲਸ ਸ੍ਰੀਮਤੀ ਗੁਰਮੀਤ ਕੌਰ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸ੍ਰੀ ਐਸ.ਕੇ ਅਗਰਵਾਲ, ਪ੍ਰੈਜ਼ੀਡੈਂਟ, ਜਿਲ੍ਹਾ ਕੰਜ਼ਿਊਮਰ ਕਮਿਸ਼ਨ ਸ੍ਰੀ ਅਰਜੁਨ ਗਰੇਵਾਲ, ਤਹਿਸੀਲਦਾਰ, ਐਸ.ਏ.ਐਸ ਨਗਰ ਅਤੇ ਸ੍ਰੀ ਦਰਸ਼ਨ ਸਿੰਘ, ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ।
ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 4 ਬੈਂਚ ਸ਼੍ਰੀਮਤੀ ਪਵਲੀਨ ਸਿੰਘ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀ ਕੁਲਦੀਪ ਸਿੰਘ, ਤਹਿਸੀਲਦਾਰ ਅਤੇ ਸ੍ਰੀ ਹਰਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ, ਖਰੜ ਵਿਖੇ 4 ਬੈਂਚ ਸ੍ਰੀ ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਮੰਜ਼ਰਾ ਦੱਤਾ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਮਨੀਸ਼ ਕੁਮਾਰ, ਤਹਿਸੀਲਦਾਰ ਅਤੇ ਸ੍ਰੀਮਤੀ ਜਸਬੀਰ ਕੌਰ, ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।
ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਹਰਪਾਲ ਸਿੰਘ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕੱਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ।
ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਬਾਰ ਐਸੋਸੀਏਸ਼ਨ ਐਸ.ਏ.ਐਸ ਨਗਰ, ਡੇਰਾਬਸੀ ਅਤੇ ਖਰੜ ਦੇ ਪ੍ਰਧਾਨ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ਤੇ ਇਸ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।
ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 17043 ਕੇਸ ਨਿਪਟਾਰੇ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 14021 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 41,72,45,289/- ਕੀਮਤ ਦੇ ਅਵਾਰਡ ਪਾਸ ਕੀਤੇ ਗਏ।
ਉਨਾਂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ 9 ਵਿਆਹਤਾ ਜੋੜਿਆਂ, ਜੋ ਕਿ ਆਪਸੀ ਮਨ-ਮੁਟਾਅ ਕਾਰਨ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ। ਲੋਕ ਅਦਾਲਤ ਬੈਂਚ ਦੀਆਂ ਕੋਸ਼ਿਸ਼ਾਂ ਕਰਕੇ ਇਹ ਜੋੜੇ ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋ ਗਏ ਅਤੇ ਅਦਾਲਤ ਵਿਚੋਂ ਆਪਣੇ ਘਰ ਇਕੱਠੇ ਗਏ। ਇਨ੍ਹਾਂ ਜੋੜਿਆਂ ਨੂੰ ਇੱਕ-ਇੱਕ ਪੌਦਾ ਯਾਦਗਾਰ ਵਜੋਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਆਪਣੇ ਰਿਸ਼ਤੇ ਅਤੇ ਪੌਦੇ ਦੋਵਾਂ ਨੂੰ ਸੰਭਾਲਣਾ ਅਤੇ ਪਾਲਣਾ ਹੈ।

 

Comments are closed.

seo ajansı - mersin escort -

boşanma avukatı

- Antalya iş ilanı - berlin werbung