Vigilance Bureau Arrests PSPCL Lineman For Taking Rs 40,000 Bribe To Install Transformer

Gurdaspur: The Punjab Vigilance Bureau (VB) during its ongoing drive against corruption in the state, has arrested a lineman namely Rajesh Kumar, posted at PSPCL office, Umarpura, Batala, Gurdaspur district for taking bribe money of Rs. 40,000.
Disclosing this here today, an official spokesperson of the state VB said the above mentioned accused has been arrested on the basis of an online complaint lodged at the Chief Minister Anti Corruption Action Line by Manjinder Singh, a resident of village Sangatpura, Batala, district Gurdaspur.
He further added that the complainant alleged in his complaint that he along with family owns agricultural land in village Sangatpura, where he needed to install a new transformer for his tubewell connection. In this regard above said Rajesh Kumar, Lineman has took bribe of Rs. 40,000 but he did not installed the transformer.
He recorded the conversation while the power official was demanding bribe money and submitted it to the VB as an evidence.The VB range Amritsar conducted an enquiry regarding this complaint and found the allegations as correct and true.
In this regard a FIR under Section 7 of the Prevention of Corruption Act has been registered against the said accused Rajesh Kumar Lineman and he was arrested. Further investigation into this case was under progress, he added.

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਗੁਰਦਾਸਪੁਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਅਤੇ ਸੱਚ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ट्रांसफार्मर लगाने के लिए 40 हजार रुपये रिश्वत लेने वाला लाइनमैन विजिलेंस ब्यूरो के हत्थे चढ़ा

गुरदासपुर

पंजाब विजीलैंस ब्यूरो द्वारा राज्य में चलाए गए भ्रष्टाचार विरोधी अभियान के दौरान पी.एस.पी.सी.एल. कार्यालय, उमरपुरा, ब्लॉक बटाला, जिला गुरदासपुर में तैनात लाइनमैन राजेश कुमार को 40,000 रुपये की रिश्वत लेने के आरोप में गिरफ्तार किया गया है। इस संबंध में जानकारी देते हुए राज्य सतर्कता ब्यूरो के आधिकारिक प्रवक्ता ने बताया कि उपरोक्त आरोपी को मनजिंदर सिंह, निवासी गांव संगतपुरा, तहसील बटाला, जिला गुरदासपुर द्वारा मुख्यमंत्री भ्रष्टाचार विरोधी एक्शन लाइन पर दायर की गई ऑनलाइन शिकायत के आधार पर गिरफ्तार किया गया है।
उन्होंने आगे बताया कि शिकायतकर्ता ने अपनी शिकायत में आरोप लगाया कि वह गांव संगतपुरा में कृषि भूमि का मालिक है, जहां उसे अपने ट्यूबवेल के नए कनेक्शन के लिए नया ट्रांसफार्मर लगाना था। इस संबंध में उक्त राजेश कुमार लाइनमैन ने 40 हजार रुपये की रिश्वत ली, लेकिन ट्रांसफार्मर नहीं लगाया। जब बिजली अधिकारी रिश्वत की मांग कर रहा था, तो शिकायतकर्ता ने बातचीत को रिकॉर्ड कर लिया और सबूत के तौर पर विजिलेंस ब्यूरो को सौंप दिया।
विजिलेंस ब्यूरो रेंज अमृतसर ने शिकायत की जांच की, जिसके दौरान आरोप सही और सत्य पाए गए। इस संबंध में कथित आरोपी राजेश कुमार लाइनमैन के खिलाफ भ्रष्टाचार निवारण अधिनियम की धारा 7 के तहत उसे गिरफ्तार कर लिया गया है। उन्होंने कहा कि इस मामले की आगे की जांच जारी है।

 

Crime NewsCrime News punjabPolicePunjab PoliceState Vigilance BureauVigilance Bureau